
ਬਾਘਾਪੁਰਾਣਾ 21 ਫਰਵਰੀ (ਜਗਤਾਰ ਸਿੰਘ ਸਰਾਂ)-ਮੋਗਾ ਜ਼ਿਲ੍ਹੇ ਵਿੱਚ ਪੈਂਦੇ ਹਲਕਾ ਬਾਘਾਪੁਰਾਣਾ ਦੇ ਅਧੀਨ ਆਉਂਦੇ ਪਿੰਡ ਰੋਡੇ ਵਿਖੇ ਵੀਹਵੀਂ ਸਦੀ ਦੇ ਮਹਾਨ ਸ਼ਹੀਦ ਸੰਤ ਬਾਬਾ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਸਵਰਗਵਾਸੀ ਭਰਾਤਾ ਭਾਈ ਵੀਰ ਸਿੰਘ ਦੀ ਧਰਮਪਤਨੀ ਬੀਬੀ ਹਰਬੰਸ ਕੌਰ ਦਾ ਦਿਹਾਂਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਕ ਬੀਬੀ ਹਰਬੰਸ ਕੌਰ ਦੀ ਪਿਛਲੇ ਕੁਝ ਦਿਨਾਂ ਤੋਂ ਤਬੀਅਤ ਠੀਕ ਨਹੀਂ ਚੱਲ ਰਹੀ ਸੀ। ਜਿੰਨ੍ਹਾਂ ਦਾ ਅੱਜ ਦਿਹਾਂਤ ਹੋ ਗਿਆ। ਜਿਸ ਤੋਂ ਵੱਖ ਵੱਖ ਧਾਰਮਿਕ ਅਤੇ ਸਿਆਸੀ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਬੀਬੀ ਦਾ ਅੰਤਮ ਸੰਸਕਾਰ ਕੱਲ 11 ਵਜੇ ਦੇ ਕਰੀਬ ਕੋਠੇ ਗੁਰੂਪੁਰਾ ਰੋਡੇ ਵਿਖੇ ਕੀਤਾ ਜਾਵੇਗਾ।