
ਬਾਘਾਪੁਰਾਣਾ 3 ਮਾਰਚ (ਸਾਧੂ ਰਾਮ ਲੰਗੇਆਣਾ) ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ,ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ “ਯੁੱਧ ਨਸ਼ਿਆਂ ਦੇ ਵਿਰੁੱਧ” ਮੁਹਿੰਮ ਤਹਿਤ ਮੋਗਾ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਅਜੈ ਗਾਂਧੀ ਜੀ ਦੇ ਨਿਰਦੇਸ਼ਾਂ ਅਨੁਸਾਰ ਸੰਪਰਕ ਪ੍ਰੋਗਰਾਮ ਅਨੁਸਾਰ ਪਿੰਡ ਵਾਸੀਆਂ ਨਾਲ ਭਰੋਸੇ ਨੂੰ ਵਧਾਉਣ, ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਦਾ ਸਾਥ ਦੇਣ ਦੀ ਅਪੀਲ ਕਰਨ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੀ.ਟੀ.ਬੀ. ਗੜ੍ਹ (ਮੋਗਾ) ਵਿੱਚ ਸਕੂਲ ਦੇ ਪ੍ਰਿੰਸੀਪਲ ਸ ਦਿਲਬਾਗ ਸਿੰਘ ਬਰਾੜ ਤੇ ਸਟਾਫ ਦੇ ਸਹਿਯੋਗ ਨਾਲ “ਸਟੂਡੈਂਟ ਪੁਲਿਸ ਕੈਡਿਟ ਪ੍ਰੋਗਰਾਮ” ਦੇ ਨੋਡਲ ਇੰਚਾਰਜ ਸ ਸਤਵਿੰਦਰ ਸਿੰਘ ਵੱਲੋ ਸੈਮੀਨਾਰ ਕਰਵਾਇਆ ਗਿਆ । ਇਸ ਮੌਕੇ ਤੇ ਮੁੱਖ ਬੁਲਾਰੇ ਵਜੋਂ ਇੰਸਪੈਕਟਰ ਸ ਹਰਜੀਤ ਸਿੰਘ ਦਫਤਰ ਐੱਸ ਐੱਸ ਪੀ ਮੋਗਾ ਨੇ ਕਿਹਾ ਕਿ ਪੁਲਿਸ ਵੱਲੋਂ ਜੋ ਕਾਰਵਾਈ ਨਸ਼ਿਆਂ ਵਿਰੁੱਧ ਚਲਾਈ ਹੈ, ਉਸਦਾ ਮਕਸਦ ਸਾਡੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਅ ਕੇ ਸਹੀ ਰਾਹ ਪਾਉਣਾ ਹੈ ਅਤੇ ਨਸ਼ਾ ਤਸਕਰਾਂ ਨੂੰ ਫੜਕੇ ਜੇਲ਼੍ਹਾਂ ਅੰਦਰ ਬੰਦ ਕਰਨਾ ਹੈ। ਇਸ ਲਈ ਪੁਲਿਸ ਵੱਲੋਂ ਅਲੱਗ-ਅਲੱਗ ਪ੍ਰੋਗਾਰਮ ਉਲੀਕੇ ਗਏ ਹਨ, ਇਸੇ ਲੜੀ ਵਿੱਚ ਸੰਪਰਕ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਦਾ ਮਕਸਦ ਲੋਕਾਂ ਨਾਲ ਸੰਪਰਕ ਬਣਾਉਣਾ ਹੈ ਤਾਂ ਕਿ ਲੋਕਾਂ ਦੇ ਸਹਿਯੋਗ ਨਾਲ ਪਿੰਡ -ਪਿੰਡ ਵਿਚ ਨੌਜਵਾਨਾਂ ਨੂੰ ਨਸ਼ੇ ਤੋਂ ਬਚਾਇਆ ਜਾ ਸਕੇ ਅਤੇ ਉਨ੍ਹਾਂ ਨੂੰ ਖੇਡਾਂ ਨਾਲ ਜੋੜਿਆ ਜਾ ਸਕੇ।ਲੋਕਾਂ ਦੇ ਮਨਾਂ ਵਿੱਚ ਸਾਂਝ ਤੇ ਪਿਆਰ ਪੈਦਾ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਓਨੇ ਸੁਣਨਾ ਮੁੱਖ ਮਕਸਦ ਹੈ । ਇਸ ਲਈ ਆਪਣੇ ਮਨਾਂ ਵਿੱਚੋਂ ਡਰ ਖਤਮ ਕਰਕੇ ਕਿਤੇ ਵੀ ਹੋ ਰਹੀ ਬੁਰਾ੍ਰੋ ਬਾਰੇ ਪੁਲਿਸ ਵਿਭਾਗ ਨੂੰ ਸੂਚਿਤ ਕਰਨਾ ਅਤੇ ਆਪਣੇ ਆਪ ਨੂੰ ਨਸ਼ੀਲੇ ਪਦਾਰਥਾਂ ਤੋਂ ਬਚਾਅ ਕੇ ਰੱਖਣਾ ਹੈ ।ਇਸ ਮੌਕੇ ਏ. ਐਸ. ਆਈ. ਦਲਜੀਤ ਸਿੰਘ ਇੰਚਾਰਜ ਪੁਲਿਸ ਸਾਂਝ ਕੇਂਦਰ ਬਾਘਾਪੁਰਾਣਾ ਅਤੇ ਦਲਜੀਤ ਸਿੰਘ ਰੀਡਰ , ਸ੍ਰੀਮਤੀ ਕੁਲਦੀਪ ਕੌਰ ਅਤੇ ਮਿਸ ਸੁਰਿੰਦਰ ਕੌਰ ਹਾਜ਼ਰ ਸਨ। ਪ੍ਰਿੰਸੀਪਲ ਦਿਲਬਾਗ ਸਿੰਘ ਅਤੇ ਸਟਾਫ ਵੱਲੋਂ ਇੰਸਪੈਕਟਰ ਹਰਜੀਤ ਸਿੰਘ ਜੀ ਨੂੰ ਸਨਮਾਨ ਚਿੰਨ੍ਹ ਭੇਂਟ ਕੀਤਾ ਅਤੇ ਵਿਦਿਆਰਥੀਆਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਲਈ ਸਮੁੱਚੀ ਟੀਮ ਦਾ ਧੰਨਵਾਦ ਕੀਤਾ।