
ਬਾਘਾਪੁਰਾਣਾ 5 ਮਾਰਚ (ਸਾਧੂ ਰਾਮ ਲੰਗੇਆਣਾ) ਪਿੰਡ ਲੰਗੇਆਣਾ ਕਲਾਂ ਦੀ ਗ੍ਰਾਮ ਪੰਚਾਇਤ ਵੱਲੋਂ ਵਿਕਾਸ ਦੇ ਕੰਮਾਂ ਨੂੰ ਨੇਪਰੇ ਚਾੜ੍ਹਨ ਲਈ ਵੱਡੀ ਪੱਧਰ ਤੇ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਇਸ ਸਬੰਧੀ ਸਰਪੰਚ ਜਗਮੋਹਨ ਸਿੰਘ ਬਰਾੜ ਨੇ ਦੱਸਿਆ ਕਿ ਹਲਕਾ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਦੀ ਰਹਿਨੁਮਾਈ ਹੇਠ ਕੰਮ ਜੰਗੀ ਪੱਧਰ ‘ਤੇ ਨੇਪਰੇ ਚਾੜ੍ਹੇ ਜਾ ਰਹੇ ਹਨ। ਜਿਨ੍ਹਾਂ ਵਿੱਚ ਪਿੰਡ ਦੇ ਗੁਰੂ ਘਰ ਨੂੰ ਜਾਣ ਵਾਲੇ ਰਸਤੇ ਤੋਂ ਇਲਾਵਾ ਪਿੰਡ ਦੀ ਫਿਰਨੀ ਵਾਲਾ ਵਿਕਾਸੀ ਨਾਲੇ ਨਾਲੀਆਂ ਦਾ ਨਵੇਂ ਸਿਰੇ ਤੋਂ ਨਿਰਮਾਣ ਕੀਤਾ ਜਾ ਰਿਹਾ ਹੈ ਅਤੇ ਫਿਰਨੀ ਵਾਲੀ ਸੜਕ ਦੇ ਨਾਲ ਇੰਟਰਲਾਕ ਟਾਈਲਾਂ ਲਾਈਆਂ ਜਾ ਰਹੀਆਂ ਹਨ ਅਤੇ ਬਾਕੀ ਇੰਟਰਲਾਕ ਟਾਈਲਾਂ ਤੋਂ ਵਾਂਝੀਆਂ ਗਲੀਆਂ ਨੂੰ ਜਲਦੀ ਨੇਪਰੇ ਚਾੜ੍ਹਿਆ ਜਾਵੇਗਾ। ਇਨ੍ਹਾਂ ਕੰਮਾਂ ਦੀ ਸ਼ੁਰੂਆਤ ਕਰਵਾਉਣ ਮੌਕੇ ਪੰਚ ਸਤਵੰਤ ਸਿੰਘ,ਪੰਚ ਗੁਰਜੀਤ ਸਿੰਘ,ਪੰਚ ਮਨਤਾਰ ਸਿੰਘ, ਪੰਚ ਕੁਲਦੀਪ ਸਿੰਘ,ਪੰਚ ਭਿੰਦਰ ਸਿੰਘ, ਜਸਪ੍ਰੀਤ ਸਿੰਘ,ਪੰਚ ਗੁਰਦੇਵ ਸਿੰਘ,ਪੰਚ ਸੁਖਦੇਵ ਸਿੰਘ,ਪੰਚ ਨਿਰਮਲ ਸਿੰਘ ਵੀ ਹਾਜ਼ਰ ਸਨ।