Skip to content
- ਮੋਗਾ, 7 ਮਾਰਚ (ਜਗਤਾਰ ਸਿੰਘ ਸਰਾਂ ) ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਦਫ਼ਤਰ ‘ਚ ਸੰਯੁਕਤ ਕਿਸਾਨ ਮੋਰਚਾ ਮੋਗਾ ਦੀ ਅਹਿਮ ਮੀਟਿੰਗ ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾਈ ਆਗੂ ਸੂਰਤ ਸਿੰਘ ਧਰਮਕੋਟ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਮੀਟਿੰਗ ਵਿੱਚ ਸ਼ਾਮਿਲ ਜਥੇਬੰਦੀਆਂ ਦੇ ਆਗੂ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਸਾਫੂਵਾਲਾ, ਜ਼ਿਲ੍ਹਾ ਵਿੱਤ ਸਕੱਤਰ ਕੁਲਜੀਤ ਸਿੰਘ ਪੰਡੋਰੀ,ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂ ਹਰਨੇਕ ਸਿੰਘ ਫਤਿਹਗੜ੍ਹ, ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ,ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਆਗੂ ਜਤਿੰਦਰ ਸਿੰਘ ਸਲ੍ਹੀਣਾ,ਆਗੂ ਬਲਜਿੰਦਰ ਸਿੰਘ ਸਲ੍ਹੀਣਾ,ਕੁੱਲ ਹਿੰਦ ਕਿਸਾਨ ਸਭਾ ਦੇ ਹਰਦਿਆਲ ਸਿੰਘ ਘਾਲੀ,ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਵਿੱਤ ਸਕੱਤਰ ਬਲੋਰ ਸਿੰਘ ਘੱਲ ਕਲਾਂ ਹਾਜ਼ਰ ਹੋਏ। ਇਸ ਦੌਰਾਨ ਜ਼ਿਲ੍ਹਾ ਪ੍ਰੈਸ ਸਕੱਤਰ ਜਸਮੇਲ ਸਿੰਘ ਰਾਜਿਆਣਾ ਨੇ ਪ੍ਰੈੱਸ ਨੋਟ ਜਾਰੀ ਕਰਦਿਆਂ ਆਖਿਆ ਕਿ 5 ਮਾਰਚ ਨੂੰ ਚੰਡੀਗੜ੍ਹ ਮੋਰਚੇ ਨੂੰ ਲੈਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨਾਲ 3 ਮਾਰਚ ਨੂੰ ਮੀਟਿੰਗ ਕੀਤੀ ਤੇ ਆਗੂਆਂ ਨਾਲ ਮਾੜਾ ਵਿਹਾਰ ਕੀਤਾ, ਤੇ ਧਮਕੀ ਭਰੇ ਲਿਹਾਜ਼ ਨਾਲ ਮੀਟਿੰਗ ਛੱਡ ਕੇ ਚਲੇ ਗਏ। 5 ਮਾਰਚ ਨੂੰ ਚੰਡੀਗੜ੍ਹ ਇਕ ਹਫ਼ਤੇ ਲਈ ਕਿਸਾਨੀ ਮੰਗਾਂ ਸਬੰਧੀ ਧਰਨਾ ਲਗਾਇਆ ਜਾਣਾ ਸੀ, ਪ੍ਰੰਤੂ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਇਸ਼ਾਰੇ ਤੇ ਪੁਲਿਸ ਪ੍ਰਸ਼ਾਸਨ ਵਲੋਂ 4 ਮਾਰਚ ਦੀ ਸਵੇਰ ਨੂੰ ਹੀ ਕਿਸਾਨ ਆਗੂਆਂ ਅਤੇ ਕਿਸਾਨਾਂ ਨੂੰ ਗਿਰਫ਼ਤਾਰ ਕਰ ਲਿਆ ਗਿਆ ਤੇ ਜੇਲ੍ਹਾਂ ਵਿੱਚ ਡੱਕ ਦਿੱਤਾ ਗਿਆ, ਜਿਸਦੀ ਅੱਜ ਦੀ ਮੀਟਿੰਗ ਵਿੱਚ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਸੰਯੁਕਤ ਮੋਰਚੇ ਵਲੋਂ 6 ਮਾਰਚ ਨੂੰ ਲੁਧਿਆਣਾ ਵਿਖੇ ਐਮਰਜੈਂਸੀ ਮੀਟਿੰਗ ਬੁਲਾਈ ਤੇ ਜਿਸ ਵਿੱਚ ਸਖ਼ਤ ਫੈਸਲਾ ਲਿਆ ਗਿਆ ਕਿ ਪੰਜਾਬ ਸਰਕਾਰ ਦੇ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਅੱਗੇ ਰੋਸ ਵਜੋਂ ਧਰਨੇ ਲਗਾਏ ਜਾਣਗੇ। ਸੰਯੁਕਤ ਕਿਸਾਨ ਮੋਰਚੇ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਮੋਗਾ ਜ਼ਿਲ੍ਹੇ ਦੇ ਸਾਰੇ ਐਮ.ਐਲ.ਏਜ ਦੇ ਘਰਾਂ ਅੱਗੇ 10 ਮਾਰਚ ਨੂੰ 11 ਵਜੇ ਤੋਂ ਸ਼ਾਮ 3 ਵਜੇ ਤੱਕ ਰੋਸ਼ ਤਹਿਤ ਧਰਨੇ ਦਿੱਤੇ ਜਾਣਗੇ। ਪ੍ਰੰਤੂ ਧਰਮਕੋਟ ਹਲਕੇ ਦੇ ਐਮ.ਐਲ.ਏ ਦੇ ਚਾਚੇ ਦੀ ਮੌਤ ਹੋਣ ਕਾਰਨ ਧਰਨਾ ਨਹੀਂ ਦਿੱਤਾ ਜਾਵੇਗਾ। ਇਸ ਲਈ ਧਰਮਕੋਟ ਤੇ ਕੋਟਈਸੇ ਖਾਂ ਦੇ ਹਰੇਕ ਵਰਕਰ ਤੇ ਆਗੂ ਮੋਗੇ ਐਮ.ਐਲ.ਏ ਦੇ ਘਰ ਅੱਗੇ ਧਰਨੇ ਵਿੱਚ ਸ਼ਾਮਿਲ ਹੋਣਗੇ। ਇਸ ਮੌਕੇ ਮੀਟਿੰਗ ਵਿੱਚ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਯੂਥ ਆਗੂ ਬੇਅੰਤ ਸਿੰਘ ਮੱਲੇਆਣਾ,ਸਾਰਜ ਸਿੰਘ ਪੰਡੋਰੀ, ਮੁਖਤਿਆਰ ਸਿੰਘ ਕਾਹਨ ਸਿੰਘ ਵਾਲਾ, ਸੁਖਦੇਵ ਸਿੰਘ ਝੰਡੇਆਣਾ, ਕੁਲ ਹਿੰਦ ਕਿਸਾਨ ਸਭਾ ਦੇ ਗੁਰਮੇਲ ਸਿੰਘ ਰੱਜੀਵਾਲ, ਤਰਸੇਮ ਸਿੰਘ ਮੌਜਗੜ੍ਹ, ਬੀਕੇਯੂ ਲੱਖੋਵਾਲ,ਮੰਦਰਜੀਤ ਸਿੰਘ ਮਨਾਵਾਂ, ਜਗਸੀਰ ਸਿੰਘ ਜੱਗੀ ਬਾਘਾਪੁਰਾਣਾ, ਲਖਵੀਰ ਸਿੰਘ ਸੰਧੂਆਂ ਵਾਲਾ, ਲਖਵਿੰਦਰ ਸਿੰਘ ਰੌਲੀ, ਗੁਰਬਚਨ ਸਿੰਘ ਆਦਿ ਕਿਸਾਨ ਆਗੂ ਹਾਜ਼ਰ ਹੋਏ।

Post Views: 204