
ਜ਼ੀਰਾ (ਸਰਾਂ ਸਾਬ ਬਿਓਰੋ)ਪੰਜਾਬ ਦੇ ਜੀਰਾ ਹਲਕੇ ਤੋਂ ਸਾਬਕਾ ਵਿਧਾਇਕ ਅਤੇ ਫਿਰੋਜ਼ਪੁਰ ਜ਼ਿਲ੍ਹੇ ਦੇ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਉਪਰ ਦੇਰ ਰਾਤ ਫਾਈਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਕੁਲਬੀਰ ਸਿੰਘ ਜ਼ੀਰਾ ਆਪਣੀ ਕਾਰ ‘ਚ ਜ਼ੀਰਾ ਜਾ ਰਹੇ ਸਨ। ਇਸ ਦੌਰਾਨ ਕ੍ਰੇਟਾ ਕਾਰ ਚਾਲਕਾਂ ਨੇ ਉਨ੍ਹਾਂ ਦਾ ਪਿੱਛਾ ਕੀਤਾ। ਇਸ ਘਟਨਾ ਦੀ ਇੱਕ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ ਜਿਸ ਵਿੱਚ ਕੁਲਬੀਰ ਜੀਰਾ ਦੀ ਕਾਰ ਜਾ ਰਹੀ ਹੈ ਅਤੇ ਇੱਕ ਕ੍ਰੇਟਾ ਕਾਰ ਪਿੱਛੇ ਤੋਂ ਲੰਘ ਰਹੀ ਹੈ। ਕੁਲਬੀਰ ਸਿੰਘ ਜ਼ੀਰਾ ਨੇ ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਦਰਜ ਕਾਰਵਾਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।